పవిత్ర ఖురాన్ యొక్క భావార్థాల అనువాదం - الترجمة البنجابية * - అనువాదాల విషయసూచిక

XML CSV Excel API
Please review the Terms and Policies

భావార్ధాల అనువాదం సూరహ్: సూరహ్ ఇబ్రాహీమ్   వచనం:

ਸੂਰਤ ਇਬਰਾਹੀਮ

الٓرٰ ۫— كِتٰبٌ اَنْزَلْنٰهُ اِلَیْكَ لِتُخْرِجَ النَّاسَ مِنَ الظُّلُمٰتِ اِلَی النُّوْرِ ۙ۬— بِاِذْنِ رَبِّهِمْ اِلٰی صِرَاطِ الْعَزِیْزِ الْحَمِیْدِ ۟ۙ
1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।
అరబీ భాషలోని ఖుర్ఆన్ వ్యాఖ్యానాలు:
اللّٰهِ الَّذِیْ لَهٗ مَا فِی السَّمٰوٰتِ وَمَا فِی الْاَرْضِ ؕ— وَوَیْلٌ لِّلْكٰفِرِیْنَ مِنْ عَذَابٍ شَدِیْدِ ۟ۙ
2਼ (ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।
అరబీ భాషలోని ఖుర్ఆన్ వ్యాఖ్యానాలు:
١لَّذِیْنَ یَسْتَحِبُّوْنَ الْحَیٰوةَ الدُّنْیَا عَلَی الْاٰخِرَةِ وَیَصُدُّوْنَ عَنْ سَبِیْلِ اللّٰهِ وَیَبْغُوْنَهَا عِوَجًا ؕ— اُولٰٓىِٕكَ فِیْ ضَلٰلٍۢ بَعِیْدٍ ۟
3਼ ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।
అరబీ భాషలోని ఖుర్ఆన్ వ్యాఖ్యానాలు:
وَمَاۤ اَرْسَلْنَا مِنْ رَّسُوْلٍ اِلَّا بِلِسَانِ قَوْمِهٖ لِیُبَیِّنَ لَهُمْ ؕ— فَیُضِلُّ اللّٰهُ مَنْ یَّشَآءُ وَیَهْدِیْ مَنْ یَّشَآءُ ؕ— وَهُوَ الْعَزِیْزُ الْحَكِیْمُ ۟
4਼ ਅਸੀਂ ਹਰੇਕ ਪੈਗ਼ੰਬਰ ਨੂੰ ਉਸੇ ਦੀ ਆਪਣੀ ਕੌਮੀ ਭਾਸ਼ਾ (ਮਾਂ-ਬੋਲੀ) ਵਿਚ ਬੋਲਣ ਵਾਲਾ ਭੇਜਿਆ ਹੈ, ਤਾਂ ਜੋ (ਰੱਬੀ ਪੈਗ਼ਾਮ ਨੂੰ) ਉਹਨਾਂ ਦੇ ਸਾਹਮਣੇ ਚੰਗੀ ਤਰ੍ਹਾਂ ਵਿਆਖਿਆ ਕਰੇ। ਫੇਰ ਅੱਲਾਹ ਜਿਸ ਨੂੰ ਚਾਹੇ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹਵੇ (ਸਿੱਧੀ) ਰਾਹ ਵਿਖਾ ਦਿੰਦਾ ਹੈ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੈ।
అరబీ భాషలోని ఖుర్ఆన్ వ్యాఖ్యానాలు:
وَلَقَدْ اَرْسَلْنَا مُوْسٰی بِاٰیٰتِنَاۤ اَنْ اَخْرِجْ قَوْمَكَ مِنَ الظُّلُمٰتِ اِلَی النُّوْرِ ۙ۬— وَذَكِّرْهُمْ بِاَیّٰىمِ اللّٰهِ ؕ— اِنَّ فِیْ ذٰلِكَ لَاٰیٰتٍ لِّكُلِّ صَبَّارٍ شَكُوْرٍ ۟
5਼ ਬੇਸ਼ੱਕ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇਕੇ ਭੇਜਿਆ ਕਿ ਉਹ ਆਪਣੀ ਕੌਮ (ਬਨੀ-ਇਸਰਾਈਲ) ਨੂੰ ਹਨੇਰਿਆਂ ’ਚੋਂ ਕੱਢ ਕੇ ਚਾਨਣ ਵੱਲ ਲਿਆਵੇ ਅਤੇ ਉਹਨਾਂ ਨੂੰ ਅੱਲਾਹ ਵੱਲੋਂ ਬਖ਼ਸ਼ੇ ਗਏ ਯਾਦਗਾਰ ਦਿਨਾਂ ਨੂੰ ਚੇਤੇ ਕਰਾਵੇ। ਬੇਸ਼ੱਕ ਇਹਨਾਂ (ਘਟਨਾਵਾਂ) ਵਿਚ ਹਰੇਕ ਧੀਰਜ ਤੋਂ ਕੰਮ ਲੈਣ ਵਾਲੇ ’ਤੇ ਧੰਨਵਾਦ ਕਰਨ ਵਾਲੇ ਵਿਅਕਤੀ ਲਈ (ਸਿੱਖਿਆਦਾਈ) ਨਿਸ਼ਾਨੀਆਂ ਹਨ।
అరబీ భాషలోని ఖుర్ఆన్ వ్యాఖ్యానాలు:
وَاِذْ قَالَ مُوْسٰی لِقَوْمِهِ اذْكُرُوْا نِعْمَةَ اللّٰهِ عَلَیْكُمْ اِذْ اَنْجٰىكُمْ مِّنْ اٰلِ فِرْعَوْنَ یَسُوْمُوْنَكُمْ سُوْٓءَ الْعَذَابِ وَیُذَبِّحُوْنَ اَبْنَآءَكُمْ وَیَسْتَحْیُوْنَ نِسَآءَكُمْ ؕ— وَفِیْ ذٰلِكُمْ بَلَآءٌ مِّنْ رَّبِّكُمْ عَظِیْمٌ ۟۠
6਼ (ਯਾਦ ਕਰੋ) ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਸੀ ਕਿ ਅੱਲਾਹ ਦੇ ਉਹਨਾਂ ਅਹਿਸਾਨਾਂ ਨੂੰ ਯਾਦ ਕਰੋ ਜਿਹੜੇ ਉਸ ਨੇ ਤੁਹਾਡੇ ’ਤੇ ਕੀਤੇ ਹਨ। ਉਸ ਨੇ ਤੁਹਾਨੂੰ ਫ਼ਿਰਔਨੀਆਂ ਤੋਂ ਬਚਾਇਆ ਸੀ ਜਦੋਂ ਉਹ ਤੁਹਾਨੂੰ ਕਰੜੇ ਤਸੀਹੇ ਦਿੰਦੇ ਸੀ, ਤੁਹਾਡੇ ਪੁੱਤਰਾਂ ਨੂੰ ਮਾਰ ਸੁੱਟਦੇ ਸੀ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦੀਆਂ ਰੱਖ ਛੱਡਦੇ ਸੀ। ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬੜੀ ਵੱਡੀ ਅਜ਼ਮਾਇਸ਼ ਸੀ।
అరబీ భాషలోని ఖుర్ఆన్ వ్యాఖ్యానాలు:
وَاِذْ تَاَذَّنَ رَبُّكُمْ لَىِٕنْ شَكَرْتُمْ لَاَزِیْدَنَّكُمْ وَلَىِٕنْ كَفَرْتُمْ اِنَّ عَذَابِیْ لَشَدِیْدٌ ۟
7਼ ਯਾਦ ਕਰੋ ਜਦੋਂ ਤੁਹਾਡੇ ਰੱਬ ਨੇ ਤੁਹਾਨੂੰ ਖ਼ਬਰਦਾਰ ਕੀਤਾ ਸੀ ਕਿ ਜੇ ਤੁਸੀਂ ਧੰਨਵਾਦੀ ਬਣੋਗੇ ਤਾਂ ਮੈਂ ਤੁਹਾਨੂੰ ਹੋਰ ਵੱਧ ਇਨਾਮ ਬਖ਼ਸ਼ਾਂਗਾ, ਜੇ ਤੁਸੀਂ ਨਾਸ਼ੁਕਰੀ ਕਰੋਗੇ ਤਾਂ ਮੇਰੀ ਸਜ਼ਾ ਵੀ ਕਰੜੀ ਹੈ।
అరబీ భాషలోని ఖుర్ఆన్ వ్యాఖ్యానాలు:
وَقَالَ مُوْسٰۤی اِنْ تَكْفُرُوْۤا اَنْتُمْ وَمَنْ فِی الْاَرْضِ جَمِیْعًا ۙ— فَاِنَّ اللّٰهَ لَغَنِیٌّ حَمِیْدٌ ۟
8਼ ਮੂਸਾ ਨੇ (ਆਪਣੀ ਕੌਮ ਨੂੰ) ਆਖਿਆ ਕਿ ਜੇ ਤੁਸੀਂ ਇਨਕਾਰ ਕਰੋਗੇ ਅਤੇ ਇਸ ਧਰਤੀ ਦੇ ਸਾਰੇ ਵਸਨੀਕ ਵੀ ਕਾਫ਼ਿਰ ਬਣ ਜਾਣ ਤਾਂ ਬੇਸ਼ੱਕ ਅੱਲਾਹ (ਇਹਨਾਂ ਗੱਲਾਂ ਤੋਂ) ਬੇ-ਪਰਵਾਹ ਹੈ ਅਤੇ ਸ਼ਲਾਘਾਯੋਗ (ਇਹੋ) ਹੈ।
అరబీ భాషలోని ఖుర్ఆన్ వ్యాఖ్యానాలు:
اَلَمْ یَاْتِكُمْ نَبَؤُا الَّذِیْنَ مِنْ قَبْلِكُمْ قَوْمِ نُوْحٍ وَّعَادٍ وَّثَمُوْدَ ۛؕ۬— وَالَّذِیْنَ مِنْ بَعْدِهِمْ ۛؕ— لَا یَعْلَمُهُمْ اِلَّا اللّٰهُ ؕ— جَآءَتْهُمْ رُسُلُهُمْ بِالْبَیِّنٰتِ فَرَدُّوْۤا اَیْدِیَهُمْ فِیْۤ اَفْوَاهِهِمْ وَقَالُوْۤا اِنَّا كَفَرْنَا بِمَاۤ اُرْسِلْتُمْ بِهٖ وَاِنَّا لَفِیْ شَكٍّ مِّمَّا تَدْعُوْنَنَاۤ اِلَیْهِ مُرِیْبٍ ۟
9਼ (ਹੇ ਮੱਕੇ ਵਾਲਿਓ!) ਕੀ ਤੁਹਾਨੂੰ ਤੁਹਾਥੋਂ ਪਹਿਲਾਂ ਦੇ ਲੋਕਾਂ, (ਭਾਵ) ਨੂਹ, ਆਦ ਤੇ ਸਮੂਦ ਦੀ ਕੌਮ ਅਤੇ ਇਹਨਾਂ ਤੋਂ ਮਗਰੋਂ ਹੋਈਆਂ ਕੌਮਾਂ ਦੀਆਂ ਖ਼ਬਰਾਂ ਨਹੀਂ ਪੁੱਜੀਆਂ, ਜਿਨ੍ਹਾਂ ਨੂੰ ਕੇਵਲ ਅੱਲਾਹ ਹੀ ਜਾਣਦਾ ਹੈ ? ਜਦੋਂ ਉਹਨਾਂ (ਕੌਮਾਂ) ਕੋਲ ਉਹਨਾਂ ਦੇ ਰਸੂਲ (ਖੁੱਲ੍ਹੀਆਂ) ਨਿਸ਼ਾਨੀਆਂ ਲੈ ਕੇ ਆਏ ਤਾਂ ਉਹਨਾਂ ਨੇ (ਰੁਰਾਨੀ ਨਾਲ) ਮੂੰਹ ਵਿਚ ਆਪਣੇ ਹੱਥ ਲੈ ਲਏ ਅਤੇ ਆਖਿਆ ਕਿ ਜਿਹੜਾ (ਸੁਨੇਹਾ) ਤੁਹਾਨੂੰ ਦੇ ਕੇ ਭੇਜਿਆ ਗਿਆ ਹੈ ਅਸੀਂ ਉਸ ਨੂੰ ਨਹੀਂ ਮੰਨਦੇ ਅਤੇ ਜਿਸ ਚੀਜ਼ ਵੱਲ ਤੁਸੀਂ ਸਾਨੂੰ ਬੁਲਾ ਰਹੇ ਹੋ ਉਸ ਵਿਚ ਵੀ ਸਾਨੂੰ ਦੁਵਿਧਾ ਸ਼ੰਕਾ ਹੈ।
అరబీ భాషలోని ఖుర్ఆన్ వ్యాఖ్యానాలు:
قَالَتْ رُسُلُهُمْ اَفِی اللّٰهِ شَكٌّ فَاطِرِ السَّمٰوٰتِ وَالْاَرْضِ ؕ— یَدْعُوْكُمْ لِیَغْفِرَ لَكُمْ مِّنْ ذُنُوْبِكُمْ وَیُؤَخِّرَكُمْ اِلٰۤی اَجَلٍ مُّسَمًّی ؕ— قَالُوْۤا اِنْ اَنْتُمْ اِلَّا بَشَرٌ مِّثْلُنَا ؕ— تُرِیْدُوْنَ اَنْ تَصُدُّوْنَا عَمَّا كَانَ یَعْبُدُ اٰبَآؤُنَا فَاْتُوْنَا بِسُلْطٰنٍ مُّبِیْنٍ ۟
10਼ ਉਹਨਾਂ ਦੇ ਰਸੂਲਾਂ ਨੇ ਉਹਨਾਂ ਨੂੰ ਆਖਿਆ, ਕੀ ਤੁਹਾਨੂੰ ਅੱਲਾਹ ਬਾਰੇ ਸੰਦੇਹ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਬਣਾਉਣ ਵਾਲਾ ਹੈ? ਉਹ ਤੁਹਾਨੂੰ (ਇਸ ਕਾਰਨ ਆਪਣੇ ਵੱਲ) ਬੁਲਾ ਰਿਹਾ ਹੈ ਤਾਂ ਜੋ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇ ਅਤੇ ਇਕ ਨਿਯਤ ਸਮੇਂ ਤਕ ਤੁਹਾਨੂੰ (ਸੰਸਾਰ ਵਿਚ ਰਹਿਣ ਦੀ) ਮੋਹਲਤ ਦੇਵੇ। ਉਹਨਾਂ ਨੇ ਆਖਿਆ ਕਿ ਤੁਸੀਂ (ਭਾਵ ਰਸੂਲ) ਤਾਂ ਸਾਡੇ ਹੀ ਵਰਗੇ ਮਨੁੱਖ ਹੋ, ਤੁਸੀਂ ਤਾਂ ਚਾਹੁੰਦੇ ਹੋ ਕਿ ਅਸੀਂ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੁਕ ਜਾਈਏ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ-ਦਾਦੇ (ਭਾਵ ਬਜ਼ੁਰਗ) ਕਰਦੇ ਸਨ। ਚੰਗਾ, (ਜੇ ਤੁਸੀਂ ਸੱਚੇ ਹੋ ਤਾਂ) ਸਾਡੇ ਕੋਲ ਕੋਈ ਸਪਸ਼ਟ ਦਲੀਲ ਪੇਸ਼ ਕਰੋ।
అరబీ భాషలోని ఖుర్ఆన్ వ్యాఖ్యానాలు:
قَالَتْ لَهُمْ رُسُلُهُمْ اِنْ نَّحْنُ اِلَّا بَشَرٌ مِّثْلُكُمْ وَلٰكِنَّ اللّٰهَ یَمُنُّ عَلٰی مَنْ یَّشَآءُ مِنْ عِبَادِهٖ ؕ— وَمَا كَانَ لَنَاۤ اَنْ نَّاْتِیَكُمْ بِسُلْطٰنٍ اِلَّا بِاِذْنِ اللّٰهِ ؕ— وَعَلَی اللّٰهِ فَلْیَتَوَكَّلِ الْمُؤْمِنُوْنَ ۟
11਼ ਉਹਨਾਂ ਦੇ ਪੈਗ਼ੰਬਰਾਂ ਨੇ ਉਹਨਾਂ ਨੂੰ ਕਿਹਾ ਕਿ ਇਹ ਤਾਂ ਸੱਚ ਹੈ ਕਿ ਅਸੀਂ ਤੁਹਾਡੇ ਵਰਗੇ ਹੀ ਮਨੁੱਖ ਹਾਂ, ਪਰ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ, ਆਪਣੀਆਂ ਮਿਹਰਾਂ (ਪੈਗ਼ੰਬਰੀ) ਨਾਲ ਨਿਵਾਜ਼ਦਾ ਹੈ। ਸਾਨੂੰ ਇਹ ਅਧਿਕਾਰ ਨਹੀਂ ਕਿ ਅੱਲਾਹ ਦੀ ਆਗਿਆ ਤੋਂ ਬਿਨਾਂ ਅਸੀਂ ਤੁਹਾਨੂੰ ਕੋਈ ਮੁਅਜਜ਼ਾ (ਰੱਬੀ ਚਮਤਕਾਰ) ਵਿਖਾ ਸਕੀਏ। ਈਮਾਨ ਵਾਲਿਆਂ ਨੂੰ ਤਾਂ ਕੇਵਲ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ।
అరబీ భాషలోని ఖుర్ఆన్ వ్యాఖ్యానాలు:
وَمَا لَنَاۤ اَلَّا نَتَوَكَّلَ عَلَی اللّٰهِ وَقَدْ هَدٰىنَا سُبُلَنَا ؕ— وَلَنَصْبِرَنَّ عَلٰی مَاۤ اٰذَیْتُمُوْنَا ؕ— وَعَلَی اللّٰهِ فَلْیَتَوَكَّلِ الْمُتَوَكِّلُوْنَ ۟۠
12਼ (ਪੈਗ਼ੰਬਰਾਂ ਨੇ ਆਖਿਆ ਕਿ) ਉਹ ਕਿਹੜਾ ਕਾਰਨ ਹੈ ਕਿ ਅਸੀਂ ਅੱਲਾਹ ’ਤੇ ਭਰੋਸਾ ਨਾ ਕਰੀਏ ਜਦ ਕਿ ਉਹ ਸਾਨੂੂੰ ਆਪਣੀਆਂ (ਸਿੱਧੀਆਂ) ਰਾਹਾਂ ਵਿਖਾ ਚੁੱਕਿਆ ਹੈ ? ਜਿਹੜੇ ਵੀ ਤਸੀਹੇ ਤੁਸੀਂ ਸਾ` ਦੇ ਰਹੇ ਹੋ, ਅਸੀਂ (ਭਾਵ ਰਸੂਲ) ਉਹਨਾਂ ’ਤੇ ਸਬਰ ਕਰਾਂਗੇ। ਭਰੋਸਾ ਕਰਨ ਵਾਲਿਆਂ ਨੂੰ ਤਾਂ ਇਹੋ ਸ਼ੋਭਾ ਦਿੰਦਾ ਹੈ।
అరబీ భాషలోని ఖుర్ఆన్ వ్యాఖ్యానాలు:
وَقَالَ الَّذِیْنَ كَفَرُوْا لِرُسُلِهِمْ لَنُخْرِجَنَّكُمْ مِّنْ اَرْضِنَاۤ اَوْ لَتَعُوْدُنَّ فِیْ مِلَّتِنَا ؕ— فَاَوْحٰۤی اِلَیْهِمْ رَبُّهُمْ لَنُهْلِكَنَّ الظّٰلِمِیْنَ ۟ۙ
13਼ ਕਾਫ਼ਿਰਾਂ ਨੇ ਆਪਣੇ ਰਸੂਲਾਂ ਨੂੰ ਆਖਿਆ ਕਿ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇ ਦਿਆਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓ। ਉਦੋਂ ਹੀ ਉਹਨਾਂ (ਰਸੂਲਾਂ) ਦੇ ਰੱਬ ਨੇ ਉਹਨਾਂ ਵੱਲ ਵਹੀ (ਸੰਦੇਸ਼) ਭੇਜੀ ਕਿ ਅਸੀਂ ਇਹਨਾਂ ਜ਼ਾਲਮਾਂ ਨੂੰ ਜ਼ਰੂਰ ਹੀ ਬਰਬਾਦ ਕਰ ਦਿਆਂਗੇ।
అరబీ భాషలోని ఖుర్ఆన్ వ్యాఖ్యానాలు:
وَلَنُسْكِنَنَّكُمُ الْاَرْضَ مِنْ بَعْدِهِمْ ؕ— ذٰلِكَ لِمَنْ خَافَ مَقَامِیْ وَخَافَ وَعِیْدِ ۟
14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।
అరబీ భాషలోని ఖుర్ఆన్ వ్యాఖ్యానాలు:
وَاسْتَفْتَحُوْا وَخَابَ كُلُّ جَبَّارٍ عَنِیْدٍ ۟ۙ
15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।
అరబీ భాషలోని ఖుర్ఆన్ వ్యాఖ్యానాలు:
مِّنْ وَّرَآىِٕهٖ جَهَنَّمُ وَیُسْقٰی مِنْ مَّآءٍ صَدِیْدٍ ۟ۙ
16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।
అరబీ భాషలోని ఖుర్ఆన్ వ్యాఖ్యానాలు:
یَّتَجَرَّعُهٗ وَلَا یَكَادُ یُسِیْغُهٗ وَیَاْتِیْهِ الْمَوْتُ مِنْ كُلِّ مَكَانٍ وَّمَا هُوَ بِمَیِّتٍ ؕ— وَمِنْ وَّرَآىِٕهٖ عَذَابٌ غَلِیْظٌ ۟
17਼ ਜਿਸ ਨੂੰ ਉਹ (ਪਾਪੀ) ਘੁੱਟ-ਘੁੱਟ ਕਰਕੇ ਪੀਣਗੇ ਫੇਰ ਵੀ ਉਹ ਗੱਲ ਤੋਂ ਥੱਲੇ ਨਹੀਂ ਲੰਘਾ ਸਕਨਗੇ। ਹਰ ਪਾਸਿਓਂ ਮੌਤ ਉਹਨਾਂ ਵੱਲ ਵਧੇਗੀ, ਪਰ ਉਹ ਮਰਨਗੇ ਨਹੀਂ, ਕਿਉਂ ਜੋ ਉਹਨਾਂ ਦੇ ਅੱਗੇ ਅਤਿ ਕਰੜਾ ਅਜ਼ਾਬ ਹੋਵੇਗਾ।
అరబీ భాషలోని ఖుర్ఆన్ వ్యాఖ్యానాలు:
مَثَلُ الَّذِیْنَ كَفَرُوْا بِرَبِّهِمْ اَعْمَالُهُمْ كَرَمَادِ ١شْتَدَّتْ بِهِ الرِّیْحُ فِیْ یَوْمٍ عَاصِفٍ ؕ— لَا یَقْدِرُوْنَ مِمَّا كَسَبُوْا عَلٰی شَیْءٍ ؕ— ذٰلِكَ هُوَ الضَّلٰلُ الْبَعِیْدُ ۟
18਼ ਜਿਨ੍ਹਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ ਉਹਨਾਂ ਦੇ ਕਰਮਾਂ ਦੀ ਮਿਸਾਲ ਉਸ ਸੁਹਾਅ ਵਾਂਗ ਹੈ ਜਿਸ ਨੂੰ ਤੇਜ਼ ਹਨੇਰੀ ਵਾਲੇ ਦਿਨ ਦੀ ਹਵਾ ਨੇ ਉਡਾ ਦਿੱਤਾ ਹੋਵੇ। (ਇਸੇ ਪ੍ਰਕਾਰ ਕਿਆਮਤ ਦਿਹਾੜੇ) ਜੋ ਵੀ ਉਹਨਾਂ (ਕਾਫ਼ਿਰਾਂ) ਨੇ (ਸੰਸਾਰ ਵਿਚ) ਕਮਾਇਆ ਹੈ, ਉਹ ਉਸ ਵਿੱਚੋਂ ਕਿਸੇ ’ਤੇ ਵੀ ਕੋਈ ਅਧਿਕਾਰ ਨਹੀਂ ਰੱਖਦੇ ਹੋਣਗੇ। ਇਹ ਪਰਲੇ ਦਰਜੇ ਦੀ ਗੁਮਰਾਹੀ ਹੈ।
అరబీ భాషలోని ఖుర్ఆన్ వ్యాఖ్యానాలు:
اَلَمْ تَرَ اَنَّ اللّٰهَ خَلَقَ السَّمٰوٰتِ وَالْاَرْضَ بِالْحَقِّ ؕ— اِنْ یَّشَاْ یُذْهِبْكُمْ وَیَاْتِ بِخَلْقٍ جَدِیْدٍ ۟ۙ
19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।
అరబీ భాషలోని ఖుర్ఆన్ వ్యాఖ్యానాలు:
وَّمَا ذٰلِكَ عَلَی اللّٰهِ بِعَزِیْزٍ ۟
20਼ ਅਤੇ ਅੱਲਾਹ ਲਈ ਇਹ ਕੰਮ ਕਰਨਾ ਕੁੱਝ ਵੀ ਔਖਾ ਨਹੀਂ।
అరబీ భాషలోని ఖుర్ఆన్ వ్యాఖ్యానాలు:
وَبَرَزُوْا لِلّٰهِ جَمِیْعًا فَقَالَ الضُّعَفٰٓؤُا لِلَّذِیْنَ اسْتَكْبَرُوْۤا اِنَّا كُنَّا لَكُمْ تَبَعًا فَهَلْ اَنْتُمْ مُّغْنُوْنَ عَنَّا مِنْ عَذَابِ اللّٰهِ مِنْ شَیْءٍ ؕ— قَالُوْا لَوْ هَدٰىنَا اللّٰهُ لَهَدَیْنٰكُمْ ؕ— سَوَآءٌ عَلَیْنَاۤ اَجَزِعْنَاۤ اَمْ صَبَرْنَا مَا لَنَا مِنْ مَّحِیْصٍ ۟۠
21਼ ਸਾਰੇ ਹੀ ਲੋਕ (ਕਿਆਮਤ ਦਿਹਾੜੇ) ਅੱਲਾਹ ਦੇ ਹਜ਼ੂਰ ਖੜੇ ਹੋਣਗੇ, ਫੇਰ ਕਮਜ਼ੋਰ ਲੋਕ (ਸੰਸਾਰ ਵਿਚ) ਘਮੰਡ ਕਰਨ ਵਾਲੇ (ਆਗੂਆਂ) ਨੂੰ ਕਹਿਣਗੇ ਕਿ ਅਸੀਂ ਤਾਂ ਤੁਹਾਡੇ ਹੀ ਅਧੀਨ ਸੀ, ਕੀ ਤੁਸੀਂ ਸਾਥੋਂ ਅੱਲਾਹ ਦਾ ਥੋੜ੍ਹਾ ਜਿਹਾ ਅਜ਼ਾਬ ਦੂਰ ਕਰ ਸਕਦੇ ਹੋ ? ਉਹ (ਆਗੂ) ਆਖਣਗੇ ਕਿ ਜੇ ਅੱਲਾਹ ਸਾਨੂੰ ਹਿਦਾਇਤ ਦਿੰਦਾ ਤਾਂ ਅਸੀਂ ਜ਼ਰੂਰ ਤੁਹਾਨੂੰ ਹਿਦਾਇਤ ਦਿੰਦੇ। ਹੁਣ ਭਾਵੇਂ ਅਸੀਂ ਰੋਈਏ ਭਾਵੇਂ ਸਹਿਣ ਕਰੀਏ, ਸਾਡੇ ਲਈ ਇਕ ਸਮਾਨ ਹੈ। ਸਾਡੇ ਲਈ ਭੱਜਣ ਲਈ ਕੋਈ ਥਾਂ ਨਹੀਂ।
అరబీ భాషలోని ఖుర్ఆన్ వ్యాఖ్యానాలు:
وَقَالَ الشَّیْطٰنُ لَمَّا قُضِیَ الْاَمْرُ اِنَّ اللّٰهَ وَعَدَكُمْ وَعْدَ الْحَقِّ وَوَعَدْتُّكُمْ فَاَخْلَفْتُكُمْ ؕ— وَمَا كَانَ لِیَ عَلَیْكُمْ مِّنْ سُلْطٰنٍ اِلَّاۤ اَنْ دَعَوْتُكُمْ فَاسْتَجَبْتُمْ لِیْ ۚ— فَلَا تَلُوْمُوْنِیْ وَلُوْمُوْۤا اَنْفُسَكُمْ ؕ— مَاۤ اَنَا بِمُصْرِخِكُمْ وَمَاۤ اَنْتُمْ بِمُصْرِخِیَّ ؕ— اِنِّیْ كَفَرْتُ بِمَاۤ اَشْرَكْتُمُوْنِ مِنْ قَبْلُ ؕ— اِنَّ الظّٰلِمِیْنَ لَهُمْ عَذَابٌ اَلِیْمٌ ۟
22਼ ਜਦੋਂ (ਕਰਮਾਂ ਦਾ) ਫ਼ੈਸਲਾ ਹੋ ਚੁੱਕੇਗਾ ਤਾਂ ਸ਼ੈਤਾਨ ਕਹੇਗਾ ਕਿ ਅੱਲਾਹ ਨੇ ਤਾਂ ਤੁਹਾਡੇ ਨਾਲ ਸੱਚਾ ਵਾਅਦਾ ਕੀਤਾ ਸੀ ਅਤੇ ਜਿਹੜੇ ਵਾਅਦੇ ਮੈਂਨੇ ਤੁਹਾਡੇ ਨਾਲ ਕੀਤੇ ਸੀ, ਉਹਨਾਂ ’ਚੋਂ ਕੋਈ ਵੀ ਪੂਰਾ ਨਹੀਂ ਕੀਤਾ। ਮੇਰਾ ਤੁਹਾਡੇ ’ਤੇ ਕੋਈ ਜ਼ੋਰ ਨਹੀਂ ਸੀ (ਕਿ ਮੇਰੇ ਆਖੇ ਲੱਗੋ)। ਮੈਂਨੇ ਤੁਹਾਨੂੰ (ਆਪਣੇ ਵੱਲ) ਬੁਲਾਇਆ ਅਤੇ ਤੁਸੀਂ ਮੇਰੀ ਗੱਲ ਮੰਨੀ ਸੋ ਮੈਨੂੰ ਦੋਸ਼ ਨਾ ਦਿਓ ਸਗੋਂ ਆਪਣੇ ਆਪ ਦੀ ਹੀ ਨਿੰਦਾ ਕਰੋ। ਇੱਥੇ ਨਾ ਹੀ ਮੈਂ ਤੁਹਾਡੀਆਂ ਬੇਨਤੀਆਂ ਮੰਣਨ ਵਾਲਾ ਹਾਂ ਅਤੇ ਨਾ ਹੀ ਤੁਸੀਂ ਮੇਰੀ ਬੇਨਤੀਆਂ ਨੂੰ ਪਰਵਾਨ ਕਰ ਸਕਦੇ ਹੋ। ਮੈਂ (ਸ਼ੈਤਾਨ) ਤਾਂ ਇਹ ਵੀ ਮੰਣਨ ਨੂੰ ਤਿਆਰ ਨਹੀਂ ਕਿ ਤੁਸੀਂ ਮੈਨੂੰ ਇਸ (ਕਿਆਮਤ) ਤੋਂ ਪਹਿਲਾਂ ਰੱਬ ਦਾ ਸ਼ਰੀਕ ਮੰਨਦੇ ਸੀ। ਬੇਸ਼ੱਕ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਹੈ।
అరబీ భాషలోని ఖుర్ఆన్ వ్యాఖ్యానాలు:
وَاُدْخِلَ الَّذِیْنَ اٰمَنُوْا وَعَمِلُوا الصّٰلِحٰتِ جَنّٰتٍ تَجْرِیْ مِنْ تَحْتِهَا الْاَنْهٰرُ خٰلِدِیْنَ فِیْهَا بِاِذْنِ رَبِّهِمْ ؕ— تَحِیَّتُهُمْ فِیْهَا سَلٰمٌ ۟
23਼ ਜਿਹੜੇ ਲੋਕੀ ਈਮਾਨ ਲਿਆਏ ਅਤੇ ਨੇਕ ਕੰਮ ਵੀ ਕੀਤੇ ਉਹ ਉਹਨਾਂ ਸਵਰਗਾਂ ਵਿਚ ਪ੍ਰਵੇਸ਼ ਕਰਨਗੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ ਆਪਣੇ ਰੱਬ ਦੀ ਆਗਿਆ ਨਾਲ ਸਦਾ ਲਈ ਰਹਿਣਗੇ ਤੇ ਉੱਥੇ ਉਹਨਾਂ ਦਾ ਸਵਾਗਤ “ਸਲਾਮ” ਨਾਲ ਹੋਵੇਗਾ।1
1 ਵੇਖੋ ਸੂਰਤ ਅਲ-ਨਿਸਾ, ਹਾਸ਼ੀਆ ਆਇਤ 86/4
అరబీ భాషలోని ఖుర్ఆన్ వ్యాఖ్యానాలు:
اَلَمْ تَرَ كَیْفَ ضَرَبَ اللّٰهُ مَثَلًا كَلِمَةً طَیِّبَةً كَشَجَرَةٍ طَیِّبَةٍ اَصْلُهَا ثَابِتٌ وَّفَرْعُهَا فِی السَّمَآءِ ۟ۙ
24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।
అరబీ భాషలోని ఖుర్ఆన్ వ్యాఖ్యానాలు:
تُؤْتِیْۤ اُكُلَهَا كُلَّ حِیْنٍ بِاِذْنِ رَبِّهَا ؕ— وَیَضْرِبُ اللّٰهُ الْاَمْثَالَ لِلنَّاسِ لَعَلَّهُمْ یَتَذَكَّرُوْنَ ۟
25਼ ਉਹ ਆਪਣੇ ਰੱਬ ਦੇ ਹੁਕਮ ਨਾਲ ਹਰ ਵੇਲੇ ਫਲ ਦਿੰਦਾ ਹੈ। ਅੱਲਾਹ ਇਹ ਉਦਾਹਰਣਾਂ ਇਸ ਲਈ ਦਿੰਦਾ ਹੈ, ਤਾਂ ਜੋ ਲੋਕੀਂ ਸਿੱਖਿਆ ਪ੍ਰਾਪਤ ਕਰ ਸਕਣ।
అరబీ భాషలోని ఖుర్ఆన్ వ్యాఖ్యానాలు:
وَمَثَلُ كَلِمَةٍ خَبِیْثَةٍ كَشَجَرَةٍ خَبِیْثَةِ ١جْتُثَّتْ مِنْ فَوْقِ الْاَرْضِ مَا لَهَا مِنْ قَرَارٍ ۟
26਼ ਅਪਵਿੱਤਰ ਬੋਲ ਭਾਵ (ਸ਼ਿਰਕ ਤੇ ਕੁਫ਼ਰ) ਦੀ ਉਦਾਹਰਨ ਇਕ ਭੈੜੇ ਕਿਸਮ ਦੇ ਦਰਖ਼ਤ ਵਾਂਗ ਹੈ ਜਿਹੜਾ ਧਰਤੀ ਦੇ ਉੱਤੋਂ ਪੁੱਟ ਲਿਆ ਜਾਵੇ। (ਭਾਵ ਉਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ) ਉਹ ਟਿਕਾਓ ਨਹੀਂ ਹੁੰਦਾ।
అరబీ భాషలోని ఖుర్ఆన్ వ్యాఖ్యానాలు:
یُثَبِّتُ اللّٰهُ الَّذِیْنَ اٰمَنُوْا بِالْقَوْلِ الثَّابِتِ فِی الْحَیٰوةِ الدُّنْیَا وَفِی الْاٰخِرَةِ ۚ— وَیُضِلُّ اللّٰهُ الظّٰلِمِیْنَ ۙ۫— وَیَفْعَلُ اللّٰهُ مَا یَشَآءُ ۟۠
27਼ ਅੱਲਾਹ ਈਮਾਨ ਵਾਲਿਆਂ ਨੂੰ ਇਹਨਾਂ ਠੋਸ ਗੱਲਾਂ (ਪਵਿੱਤਰ ਕਲਮੇਂ) ਰਾਹੀਂ ਲੋਕ-ਪਰਲੋਕ ਵਿਚ ਦ੍ਰਿੜ੍ਹਤਾ ਬਖ਼ਸ਼ਦਾ ਹੈ।2 ਅੱਲਾਹ ਜ਼ਾਲਮਾਂ ਨੂੰ ਕੁਰਾਹੇ ਪਾਉਂਦਾ ਹੈ ਅਤੇ ਅੱਲਾਹ ਜੋ ਵੀ ਚਾਹੁੰਦਾ ਹੈ ਕਰਦਾ ਹੈ।
2 ਭਾਵ ਮਰਨ ਮਗਰੋਂ ਜਦੋਂ ਫ਼ਰਿਸ਼ਤੇ ਉਹਨਾਂ ਤੋਂ ਕਬਰਾਂ ਵਿਚ ਤਿੰਨ ਸਵਾਲ ਕਰਨਗੇ। 1਼ ਤੇਰਾ ਰੱਬ ਕੋਣ ਹੈ। 2਼ ਤੇਰਾ ਦੀਨ ਕਿਹੜਾ ਹੈ। 3਼ ਤੁਸੀਂ ਇਸ ਮਨੁੱਖ ਮੁਹੰਮਦ (ਸ:) ਦੇ ਸੰਬੰਧ ਵਿਚ, ਜਿਸ ਨੂੰ ਤੁਹਾਡੇ ਵਲ ਭੇਜਿਆ ਗਿਆ ਸੀ, ਕੀ ਆਖਦੇ ਸੀ ? ਈਮਾਨ ਵਾਲੇ ਇਸ ਦੇ ਸਹੀ ਉੱਤਰ ਦੇਣਗੇ ਕਿ ਅੱਲਾਹ ਮੇਰਾ ਰੱਬ ਹੈ, ਮੇਰਾ ਦੀਨ ਇਸਲਾਮ ਹੈ ਅਤੇ ਇਹ ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ। ਜਿਹੜੇ ਸਾਡੇ ਕੋਲ ਖੁਲਿਆਂ ਨਿਸ਼ਾਨੀਆਂ ਲਿਆਏ ਹਨ ਅਤੇ ਸਾਡਾ ਇਹਨਾਂ ਉੱਤੇ ਈਮਾਨ ਹੈ ਜਦ ਕਿ ਗੁਨਾਹਗਾਰ ਜਿਹਡੇ ਮੁਹੰਮਦ (ਸ:) ’ਤੇ ਈਮਾਨ ਨਹੀਂ ਰਖੱਦੇ ਉਹ ਇਹਨਾਂ ਸਵਾਲਾ ਦਾ ਸਹੀ ਉੱਤਰ ਨਹੀਂ ਦੇ ਸਕਣਗੇ। (ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 93/6 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3)
అరబీ భాషలోని ఖుర్ఆన్ వ్యాఖ్యానాలు:
اَلَمْ تَرَ اِلَی الَّذِیْنَ بَدَّلُوْا نِعْمَتَ اللّٰهِ كُفْرًا وَّاَحَلُّوْا قَوْمَهُمْ دَارَ الْبَوَارِ ۟ۙ
28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।
అరబీ భాషలోని ఖుర్ఆన్ వ్యాఖ్యానాలు:
جَهَنَّمَ ۚ— یَصْلَوْنَهَا ؕ— وَبِئْسَ الْقَرَارُ ۟
29਼ ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।
అరబీ భాషలోని ఖుర్ఆన్ వ్యాఖ్యానాలు:
وَجَعَلُوْا لِلّٰهِ اَنْدَادًا لِّیُضِلُّوْا عَنْ سَبِیْلِهٖ ؕ— قُلْ تَمَتَّعُوْا فَاِنَّ مَصِیْرَكُمْ اِلَی النَّارِ ۟
30਼ ਉਹਨਾਂ ਨੇ ਅੱਲਾਹ ਦੇ ਸ਼ਰੀਕ ਬਣਾ ਰੱਖੇ ਹਨ ਤਾਂ ਜੋ ਲੋਕਾਂ ਨੂੰ ਉਹਦੇ (ਅੱਲਾਹ ਦੇ) ਰਾਹੋਂ ਕੁਰਾਹੇ ਪਾ ਦੇਣ। (ਹੇ ਨਬੀ!) ਤੁਸੀਂ ਆਖ ਦਿਓ ਕਿ (ਦੁਨੀਆਂ ਦਾ) ਲਾਭ ਉਠਾ ਲਓ, ਅੰਤ ਤੁਹਾਡਾ ਟਿਕਾਣਾ ਤਾਂ ਨਰਕ ਦੀ ਅੱਗ ਹੀ ਹੈ।
అరబీ భాషలోని ఖుర్ఆన్ వ్యాఖ్యానాలు:
قُلْ لِّعِبَادِیَ الَّذِیْنَ اٰمَنُوْا یُقِیْمُوا الصَّلٰوةَ وَیُنْفِقُوْا مِمَّا رَزَقْنٰهُمْ سِرًّا وَّعَلَانِیَةً مِّنْ قَبْلِ اَنْ یَّاْتِیَ یَوْمٌ لَّا بَیْعٌ فِیْهِ وَلَا خِلٰلٌ ۟
31਼ (ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।
అరబీ భాషలోని ఖుర్ఆన్ వ్యాఖ్యానాలు:
اَللّٰهُ الَّذِیْ خَلَقَ السَّمٰوٰتِ وَالْاَرْضَ وَاَنْزَلَ مِنَ السَّمَآءِ مَآءً فَاَخْرَجَ بِهٖ مِنَ الثَّمَرٰتِ رِزْقًا لَّكُمْ ۚ— وَسَخَّرَ لَكُمُ الْفُلْكَ لِتَجْرِیَ فِی الْبَحْرِ بِاَمْرِهٖ ۚ— وَسَخَّرَ لَكُمُ الْاَنْهٰرَ ۟ۚ
32਼ ਅੱਲਾਹ ਉਹ ਹੈ ਜਿਸ ਨੇ ਅਕਾਸ਼ਾਂ ਨੂੰ ਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਕਾਸ਼ ਤੋਂ ਪਾਣੀ ਨਾਜ਼ਿਲ ਕੀਤਾ, ਫੇਰ ਉਸੇ (ਪਾਣੀ) ਰਾਹੀਂ ਤੁਹਾਡੇ ਰਿਜ਼ਕ ਵਜੋਂ ਤਰ੍ਹਾਂ-ਤਰ੍ਹਾਂ ਦੇ ਫਲ ਪੈਦਾ ਕੀਤੇ ਅਤੇ ਕਿਸ਼ਤੀਆਂ (ਬੇੜੀਆਂ) ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਤਾਂ ਜੋ ਸਮੁੰਦਰਾਂ ਵਿਚ ਉਹ ਦੇ ਹੁਕਮ ਨਾਲ ਚੱਲਣ ਅਤੇ ਦਰਿਆਵਾਂ ਨੂੰ ਤੁਹਾਡੇ ਵੱਸ ਵਿਚ ਕੀਤਾ ਹੋਇਆ ਹੈ।
అరబీ భాషలోని ఖుర్ఆన్ వ్యాఖ్యానాలు:
وَسَخَّرَ لَكُمُ الشَّمْسَ وَالْقَمَرَ دَآىِٕبَیْنِ ۚ— وَسَخَّرَ لَكُمُ الَّیْلَ وَالنَّهَارَ ۟ۚ
33਼ (ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।
అరబీ భాషలోని ఖుర్ఆన్ వ్యాఖ్యానాలు:
وَاٰتٰىكُمْ مِّنْ كُلِّ مَا سَاَلْتُمُوْهُ ؕ— وَاِنْ تَعُدُّوْا نِعْمَتَ اللّٰهِ لَا تُحْصُوْهَا ؕ— اِنَّ الْاِنْسَانَ لَظَلُوْمٌ كَفَّارٌ ۟۠
34਼ ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।
అరబీ భాషలోని ఖుర్ఆన్ వ్యాఖ్యానాలు:
وَاِذْ قَالَ اِبْرٰهِیْمُ رَبِّ اجْعَلْ هٰذَا الْبَلَدَ اٰمِنًا وَّاجْنُبْنِیْ وَبَنِیَّ اَنْ نَّعْبُدَ الْاَصْنَامَ ۟ؕ
35਼ ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।
అరబీ భాషలోని ఖుర్ఆన్ వ్యాఖ్యానాలు:
رَبِّ اِنَّهُنَّ اَضْلَلْنَ كَثِیْرًا مِّنَ النَّاسِ ۚ— فَمَنْ تَبِعَنِیْ فَاِنَّهٗ مِنِّیْ ۚ— وَمَنْ عَصَانِیْ فَاِنَّكَ غَفُوْرٌ رَّحِیْمٌ ۟
36਼ (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
అరబీ భాషలోని ఖుర్ఆన్ వ్యాఖ్యానాలు:
رَبَّنَاۤ اِنِّیْۤ اَسْكَنْتُ مِنْ ذُرِّیَّتِیْ بِوَادٍ غَیْرِ ذِیْ زَرْعٍ عِنْدَ بَیْتِكَ الْمُحَرَّمِ ۙ— رَبَّنَا لِیُقِیْمُوا الصَّلٰوةَ فَاجْعَلْ اَفْىِٕدَةً مِّنَ النَّاسِ تَهْوِیْۤ اِلَیْهِمْ وَارْزُقْهُمْ مِّنَ الثَّمَرٰتِ لَعَلَّهُمْ یَشْكُرُوْنَ ۟
37਼ ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ।1 ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ।
1 ਇਸ ਵਿਚ ਉਸ ਘਟਨਾ ਦੀ ਚਰਚਾ ਕੀਤੀ ਗਈ ਹੈ ਜਦੋਂ ਹਜ਼ਰਤ ਇਬਰਾਹੀਮ ਨੇ ਅੱਲਾਹ ਦੇ ਹੁਕਮ ਨਾਲ ਆਪਣੀ ਪਤਨੀ ਸਨੇ ਆਪਣੇ ਦੁੱਧ ਪੀਂਦੇ ਬੱਚੇ ਇਸਮਾਈਲ ਨੂੰ ਇਕ ਵਿਰਾਨੇ ਵਿਚ ਛੱਡ ਆਏ ਸੀ। ਇਕ ਵਿਸਥਾਰਪੂਰਵਕ ਹਦੀਸ ਦੀ ਚਰਚਾ ਕਰਦੇ ਹੋਏ ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਜਦੋਂ ਹਜ਼ਰਤ ਇਬਰਾਹੀਮ ਨੇ ਇਸਮਾਈਲ ਅਤੇ ਉਹਨਾਂ ਦੀ ਮਾਤਾ ਜਿਹੜੀ ਅਜੇ ਇਸਮਾਈਲ ਨੂੰ ਆਪਣਾ ਦੁੱਧ ਪਿਆਉਂਦੀ ਸੀ ਖ਼ਾਨਾ ਕਾਅਬਾ ਦੇ ਨੇੜੇ ਜ਼ਮਜ਼ਮ ਦੇ ਕੋਲ ਆਬਾਦ ਕੀਤਾ ਅਤੇ ਉਹਨਾਂ ਦੋਨਾਂ ਦੇ ਕੋਲ ਇਕ ਥੈਲੇ ਵਿਚ ਖ਼ਜੂਰਾਂ ਅਤੇ ਮਸ਼ਕ ਵਿਚ ਪਾਣੀ ਰੱਖ ਦਿੱਤਾ ਉਸ ਸਮੇਂ ਉਸ ਮੱਕੇ ਵਿਚ ਕੋਈ ਮਨੁੱਖੀ ਆਬਾਦੀ ਨਹੀਂ ਸੀ ਅਤੇ ਨਾ ਹੀ ਪਾਣੀ ਸੀ। ਜਦੋਂ ਹਜ਼ਰਤ ਇਬਰਾਹੀਮ ਉਨ੍ਹਾਂ ਦੋਹਾਂ ਨੂੰ ਛੱਡ ਕੇ ਮੁੜਨ ਲੱਗੇ ਤਾਂ ਇਸਮਾਈਲ ਦੀ ਮਾਤਾ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਬਰਾਹੀਮ ਤੁਸੀਂ ਸਾਨੂੰ ਇਕ ਐਸੀ ਬਸਤੀ ਵਿਚ ਛੱਡ ਕੇ ਜਾ ਰਹੇ ਹੋ ਜਿੱਥੇ ਨਾ ਕੋਈ ਮਨੁੱਖ ਹੈ ਅਤੇ ਨਾ ਹੀ ਕੋਈ ਹੋਰ ਚੀਜ਼। ਇਬਰਾਹੀਮ ਨੇ ਜਵਾਬ ਦਿੱਤਾ ਕਿ ਅੱਲਾਹ ਨੇ ਮੈਨੂੰ ਇਹੋ ਹੁਕਮ ਦਿੱਤਾ ਹੈ। ਜਦੋਂ ਇਹ ਖ਼ਜੂਰਾਂ ਤੇ ਪਾਣੀ ਮੁੱਕ ਗਿਆ ਤਾਂ ਬੀਬੀ ਹਾਜਰਾ ਪਾਣੀ ਦੀ ਭਾਲ ਵਿਚ ਸਫ਼ਾ ਤੇ ਮਰਵਾ ਵਿਚ ਬੇਚੇਨੀ ਨਾਲ ਚੱਕਰ ਲਾਉਣ ਲੱਗ ਪਈਆਂ ਤਾਂ ਜੋ ਪਾਣੀ ਆਦਿ ਮਿਲ ਸਕੇ। ਅੰਤ ਅੱਲਾਹ ਦੇ ਹੁਕਮ ਨਾਲ ਇਕ ਫ਼ਰਿਸ਼ਤੇ ਨੇ ਉਸ ਥਾਂ ਆਪਣੀ ਅੱਡੀ ਜਾਂ ਪੈਰ ਮਾਰਿਆ ਜਿਸ ਤੋਂ ਜ਼ਮਜ਼ਮ ਦਾ ਸੋਮਾ ਫੁੱਟ ਪਿਆ। ਇਸੇ ਪਾਣੀ ਕਾਰਨ ਉੱਥੇ ਇਕ ਕਬੀਲਾ ਵੀ ਆਬਾਦ ਹੋਇਆ ਅਤੇ ਇਸੇ ਕਬੀਲੇ ਦੀ ਦੋ ਲੜਕੀਆਂ ਨਾਲ ਇਕ ਤੋਂ ਬਾਅਦ ਦੂਜੀ ਨਾਲ ਹਜ਼ਰਤ ਇਸਮਾਈਲ ਨੇ ਵਿਵਾਹ ਕੀਤਾ। ਕੁਝ ਸਮੇਂ ਬਾਅਦ ਹਜ਼ਰਤ ਇਬਰਾਹੀਮ ਉਨ੍ਹਾਂ ਦੀ ਖ਼ਬਰ ਲੈਣ ਲਈ ਆਏ ਫੇਰ ਦੋਵੇਂ ਪਿਓ ਪੁੱਤਰ ਨੇ ਖ਼ਾਨਾ ਕਾਅਬਾ ਦੀ ਉਸਾਰੀ ਸ਼ੁਰੂ ਕੀਤੀ। ਹਜ਼ਰਤ ਇਸਮਾਈਲ ਪੱਥਰ ਚੁੱਕ ਕੇ ਲਿਆਉਂਦੇ ਸੀ ਅਤੇ ਹਜ਼ਰਤ ਇਬਰਾਹੀਮ ਉਸਾਰੀ ਕਰਦੇ ਸੀ। ਅਤੇ ਦੋਵੇਂ ਅੱਲਾਹ ਤੋਂ ਇਹ ਅਰਦਾਸ ਕਰਦੇ ਸੀ ਕਿ ਹੇ ਸਾਡੇ ਰੱਬਾ ਸਾਡੀ ਇਹ ਸੇਵਾ ਕਬੂਲ ਕਰ ਬੇਸ਼ੱਕ ਤੂੰ ਹੀ ਸੁਨਣ ਵਾਲਾ ਤੇ ਜਾਨਣ ਵਾਲਾ ਹੈ। (ਸੂਰਤ ਅਲ-ਬਕਰਹ : 127/2) ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਦੋਨੋਂ ਇਬਰਾਹੀਮ ਅਤੇ ਇਸਮਾਈਲ ਅੱਲਾਹ ਦੇ ਘਰ ਦੀ ਉਸਾਰੀ ਕਰਦੇ ਰਹੇ ਅਤੇ ਉਸ ਦੇ ਆਲੇ ਦੁਆਲੇ ਤਵਾਫ਼ ਕਰਦੇ ਹੋਏ ਇਹੀ ਦੁਆ ਕਰਦੇ ਸੀ। (ਸਹੀ ਬੁਖ਼ਾਰੀ, ਹਦੀਸ: 3364)
అరబీ భాషలోని ఖుర్ఆన్ వ్యాఖ్యానాలు:
رَبَّنَاۤ اِنَّكَ تَعْلَمُ مَا نُخْفِیْ وَمَا نُعْلِنُ ؕ— وَمَا یَخْفٰی عَلَی اللّٰهِ مِنْ شَیْءٍ فِی الْاَرْضِ وَلَا فِی السَّمَآءِ ۟
38਼ ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।
అరబీ భాషలోని ఖుర్ఆన్ వ్యాఖ్యానాలు:
اَلْحَمْدُ لِلّٰهِ الَّذِیْ وَهَبَ لِیْ عَلَی الْكِبَرِ اِسْمٰعِیْلَ وَاِسْحٰقَ ؕ— اِنَّ رَبِّیْ لَسَمِیْعُ الدُّعَآءِ ۟
39਼ ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।
అరబీ భాషలోని ఖుర్ఆన్ వ్యాఖ్యానాలు:
رَبِّ اجْعَلْنِیْ مُقِیْمَ الصَّلٰوةِ وَمِنْ ذُرِّیَّتِیْ ۖۗ— رَبَّنَا وَتَقَبَّلْ دُعَآءِ ۟
40਼ ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।
అరబీ భాషలోని ఖుర్ఆన్ వ్యాఖ్యానాలు:
رَبَّنَا اغْفِرْ لِیْ وَلِوَالِدَیَّ وَلِلْمُؤْمِنِیْنَ یَوْمَ یَقُوْمُ الْحِسَابُ ۟۠
41਼ ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।
అరబీ భాషలోని ఖుర్ఆన్ వ్యాఖ్యానాలు:
وَلَا تَحْسَبَنَّ اللّٰهَ غَافِلًا عَمَّا یَعْمَلُ الظّٰلِمُوْنَ ؕ۬— اِنَّمَا یُؤَخِّرُهُمْ لِیَوْمٍ تَشْخَصُ فِیْهِ الْاَبْصَارُ ۟ۙ
42਼ (ਹੇ ਨਬੀ!) ਤੁਸੀਂ ਇਹ ਨਾ ਸਮਝੋ ਕਿ ਅੱਲਾਹ ਉਹਨਾਂ ਜ਼ਾਲਮਾਂ ਦੇ ਜ਼ੁਲਮ ਤੋਂ ਅਚੇਤ ਹੈ। ਉਹ ਤਾਂ ਉਹਨਾਂ (ਕਾਫ਼ਿਰਾਂ) ਨੂੰ ਉਸ (ਕਿਆਮਤ) ਦਿਹਾੜੇ ਤਕ ਮੋਹਲਤ ਦੇਵੇਗਾ ਜਿਸ ਦਿਨ ਅੱਖਾਂ ਫ਼ਟੀਆਂ ਰਹਿ ਜਾਣਗੀਆਂ।
అరబీ భాషలోని ఖుర్ఆన్ వ్యాఖ్యానాలు:
مُهْطِعِیْنَ مُقْنِعِیْ رُءُوْسِهِمْ لَا یَرْتَدُّ اِلَیْهِمْ طَرْفُهُمْ ۚ— وَاَفْـِٕدَتُهُمْ هَوَآءٌ ۟ؕ
43਼ (ਉਸ ਦਿਨ) ਉਹ (ਕਾਫ਼ਿਰ) ਆਪਣੇ ਸਿਰ (ਮੂੰਹ) ਉਤਾਂਹ ਚੁੱਕੀ (ਹਸ਼ਰ ਦੇ ਮੈਦਾਨ ਵੱਲ) ਨੱਸੇ ਜਾ ਰਹੇ ਹੋਣਗੇ, ਉਹਨਾਂ ਦੀਆਂ ਨਜ਼ਰਾਂ ਆਪਣੇ ਵੱਲ ਵੀ ਨਹੀਂ ਜਾਣਗੀਆਂ ਅਤੇ ਉਹਨਾਂ ਦੇ ਦਿਲ (ਦਹਿਸ਼ਤ ਨਾਲ) ਉੱਡੇ ਜਾ ਰਹੇ ਹੋਣਗੇ।
అరబీ భాషలోని ఖుర్ఆన్ వ్యాఖ్యానాలు:
وَاَنْذِرِ النَّاسَ یَوْمَ یَاْتِیْهِمُ الْعَذَابُ فَیَقُوْلُ الَّذِیْنَ ظَلَمُوْا رَبَّنَاۤ اَخِّرْنَاۤ اِلٰۤی اَجَلٍ قَرِیْبٍ ۙ— نُّجِبْ دَعْوَتَكَ وَنَتَّبِعِ الرُّسُلَ ؕ— اَوَلَمْ تَكُوْنُوْۤا اَقْسَمْتُمْ مِّنْ قَبْلُ مَا لَكُمْ مِّنْ زَوَالٍ ۟ۙ
44਼ (ਹੇ ਨਬੀ ਸ:!) ਲੋਕਾਂ ਨੂੰ ਉਸ (ਕਿਆਮਤ ਦਿਹਾੜੇ) ਤੋਂ ਸਾਵਧਾਨ ਕਰ ਦਿਓ ਜਦੋਂ ਉਹਨਾਂ ਨੂੰ ਅਜ਼ਾਬ ਆ ਘੇਰੇਗਾ ਅਤੇ ਜ਼ਾਲਮ ਲੋਕ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਥੋੜ੍ਹੀ ਜਿਹੀ ਮੋਹਲਤ ਹੋਰ ਦੇ ਦਿਓ, ਤਾਂ ਜੋ ਅਸੀਂ ਤੇਰੇ ਸੱਦੇ ਨੂੰ ਸਵੀਕਾਰ ਕਰੀਏ ਅਤੇ ਤੇਰੇ ਰਸੂਲਾਂ ਦੇ ਹੁਕਮਾਂ ਦੀ ਪਾਲਣਾ ਕਰੀਏ। (ਅੱਲਾਹ ਆਖੇਗਾ) ਕੀ ਤੁਸੀਂ ਇਸ ਤੋਂ ਪਹਿਲਾਂ ਸੁੰਹਾਂ ਖਾ ਖਾ ਕੇ ਆਖਦੇ ਨਹੀਂ ਸੀ ਕਿ ਅਸੀਂ ਤਾਂ ਸੰਸਾਰ ਤੋਂ ਕਦੇ ਜਾਣਾ ਹੀ ਨਹੀਂ ?
అరబీ భాషలోని ఖుర్ఆన్ వ్యాఖ్యానాలు:
وَّسَكَنْتُمْ فِیْ مَسٰكِنِ الَّذِیْنَ ظَلَمُوْۤا اَنْفُسَهُمْ وَتَبَیَّنَ لَكُمْ كَیْفَ فَعَلْنَا بِهِمْ وَضَرَبْنَا لَكُمُ الْاَمْثَالَ ۟
45਼ ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।
అరబీ భాషలోని ఖుర్ఆన్ వ్యాఖ్యానాలు:
وَقَدْ مَكَرُوْا مَكْرَهُمْ وَعِنْدَ اللّٰهِ مَكْرُهُمْ ؕ— وَاِنْ كَانَ مَكْرُهُمْ لِتَزُوْلَ مِنْهُ الْجِبَالُ ۟
46਼ ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।
అరబీ భాషలోని ఖుర్ఆన్ వ్యాఖ్యానాలు:
فَلَا تَحْسَبَنَّ اللّٰهَ مُخْلِفَ وَعْدِهٖ رُسُلَهٗ ؕ— اِنَّ اللّٰهَ عَزِیْزٌ ذُو انْتِقَامٍ ۟ؕ
47਼ (ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।
అరబీ భాషలోని ఖుర్ఆన్ వ్యాఖ్యానాలు:
یَوْمَ تُبَدَّلُ الْاَرْضُ غَیْرَ الْاَرْضِ وَالسَّمٰوٰتُ وَبَرَزُوْا لِلّٰهِ الْوَاحِدِ الْقَهَّارِ ۟
48਼ ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
అరబీ భాషలోని ఖుర్ఆన్ వ్యాఖ్యానాలు:
وَتَرَی الْمُجْرِمِیْنَ یَوْمَىِٕذٍ مُّقَرَّنِیْنَ فِی الْاَصْفَادِ ۟ۚ
49਼ ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।
అరబీ భాషలోని ఖుర్ఆన్ వ్యాఖ్యానాలు:
سَرَابِیْلُهُمْ مِّنْ قَطِرَانٍ وَّتَغْشٰی وُجُوْهَهُمُ النَّارُ ۟ۙ
50਼ ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।
అరబీ భాషలోని ఖుర్ఆన్ వ్యాఖ్యానాలు:
لِیَجْزِیَ اللّٰهُ كُلَّ نَفْسٍ مَّا كَسَبَتْ ؕ— اِنَّ اللّٰهَ سَرِیْعُ الْحِسَابِ ۟
51਼ (ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।
అరబీ భాషలోని ఖుర్ఆన్ వ్యాఖ్యానాలు:
هٰذَا بَلٰغٌ لِّلنَّاسِ وَلِیُنْذَرُوْا بِهٖ وَلِیَعْلَمُوْۤا اَنَّمَا هُوَ اِلٰهٌ وَّاحِدٌ وَّلِیَذَّكَّرَ اُولُوا الْاَلْبَابِ ۟۠
52਼ ਇਹ (.ਕੁਰਆਨ) ਸਾਰੇ ਲੋਕਾਂ ਲਈ (ਰੱਬੀ) ਪੈਗ਼ਾਮ ਹੈ, ਤਾਂ ਜੋ ਇਸ ਰਾਹੀਂ ਲੋਕਾਂ ਨੂੰ ਖ਼ਬਰਦਾਰ ਕੀਤਾ ਜਾਵੇ ਅਤੇ ਉਹ ਜਾਣ ਲੈਣ ਕਿ ਅੱਲਾਹ ਹੀ ਇੱਕੋ ਇਕ ਇਸ਼ਟ ਹੈ ਅਤੇ ਜਿਹੜੇ ਅਕਲ ਵਾਲੇ ਹਨ, ਉਹ ਨਸੀਹਤ ਪ੍ਰਾਪਤ ਕਰ ਲੈਣ।
అరబీ భాషలోని ఖుర్ఆన్ వ్యాఖ్యానాలు:
 
భావార్ధాల అనువాదం సూరహ్: సూరహ్ ఇబ్రాహీమ్
సూరాల విషయసూచిక పేజీ నెంబరు
 
పవిత్ర ఖురాన్ యొక్క భావార్థాల అనువాదం - الترجمة البنجابية - అనువాదాల విషయసూచిక

ترجمة معاني القرآن الكريم إلى اللغة البنجابية، ترجمها عارف حليم، نشرتها مكتبة دار السلام.

మూసివేయటం